ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ: ਡਾਇਰੈਕਟਰ ਡਾ. ਅਨਿਲ ਗੋਇਲ

ਨਵਾਂਸ਼ਹਿਰ - ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐੱਚ.ਐੱਸ.ਸੀ.) ਦੇ ਡਾਇਰੈਕਟਰ ਡਾ. ਅਨਿਲ ਗੋਇਲ ਨੇ ਅੱਜ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦਾ ਦੌਰਾ ਕੀਤਾ।

ਨਵਾਂਸ਼ਹਿਰ - ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐੱਚ.ਐੱਸ.ਸੀ.) ਦੇ ਡਾਇਰੈਕਟਰ ਡਾ. ਅਨਿਲ ਗੋਇਲ ਨੇ ਅੱਜ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦਾ ਦੌਰਾ ਕੀਤਾ।
ਚੰਡੀਗੜ੍ਹ ਤੋਂ ਵਿਸ਼ੇਸ਼ ਤੌਰ 'ਤੇ ਇੱਥੇ ਪਹੁੰਚੇ ਡਾਇਰੈਕਟਰ ਡਾ. ਅਨਿਲ ਗੋਇਲ ਨੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਸਮੇਤ ਹੋਰਨਾਂ ਉੱਚ ਅਧਿਕਾਰੀਆਂ ਨਾਲ ਸਿਹਤ ਸੇਵਾਵਾਂ ਨੂੰ ਲੈ ਕੇ ਵਿਸ਼ੇਸ਼ ਵਿਚਾਰ-ਚਰਚਾ ਵੀ ਕੀਤੀ।
ਡਾ. ਅਨਿਲ ਗੋਇਲ ਨੇ ਦੱਸਿਆ ਕਿ ਉਨ੍ਹਾਂ ਦੇ ਇਸ ਦੌਰੇ ਦਾ ਮੰਤਵ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਪਲਬੱਧ ਕਰਵਾਉਣ ਲਈ ਉਚਿੱਤ ਉਪਰਾਲੇ ਕਰਨਾ ਹੈ।
ਉਨ੍ਹਾਂ ਨੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਲੇਬਰ ਰੂਮ, ਐਮਰਜੈਂਸੀ ਸੇਵਾਵਾਂ, ਓਟ ਸੇਵਾਵਾਂ, ਆਈ.ਸੀ.ਯੂ. ਵਾਰਡ ਆਦਿ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਗਰਭਵਤੀ ਔਰਤਾਂ ਨੂੰ ਨਵੀਆਂ ਮਾਵਾਂ ਸਮੇਤ ਹੋਰਨਾ ਮਰੀਜ਼ਾਂ ਦਾ ਹਾਲਚਾਲ ਵੀ ਪੁੱਛਿਆ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਵੀ ਉਨ੍ਹਾਂ ਤੋਂ ਜਾਣਕਾਰੀ ਲਈ। ਉਨ੍ਹਾਂ ਜ਼ਿਲ੍ਹਾ ਹਸਪਤਾਲ ਵੱਲੋ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ 'ਤੇ ਤਸੱਲੀ ਪ੍ਰਗਟਾਈ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਆਮ ਲੋਕਾਂ ਨੂੰ ਪਹਿਲੇ ਦਰਜੇ ਦੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਦਨਜ਼ਰ ਜ਼ਿਲ੍ਹਾ ਹਸਪਤਾਲਾਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿਚ ਕੰਮ ਕਰ ਰਿਹਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਜਲਦ ਹੀ ਹੱਲ ਕੀਤਾ ਜਾਵੇਗਾ। ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਡਾਇਰੈਕਟਰ ਸਾਹਿਬ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ‘ਚ ਸਿਵਲ ਹਸਪਤਾਲ ਦੀਆਂ ਪ੍ਰਾਪਤੀਆਂ ਬਾਰੇ ਵੀ ਉਨ੍ਹਾਂ ਨੂੰ ਜਾਣੂ ਕਰਵਾਇਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ, ਡਾ. ਸਤਵਿੰਦਰਪਾਲ ਸਿੰਘ, ਡਾ ਗੁਰਪਾਲ ਕਟਾਰੀਆ, ਡਾ. ਰਾਜਨ ਸਾਸ਼ਤਰੀ, ਡਾ ਮਨਪ੍ਰੀਤ ਕੌਰ, ਨਰਸਿੰਗ ਸਿਸਟਰ ਸਤਵਿੰਦਰ ਕੌਰ, ਏ ਐੱਚ ਏ ਪੂਜਾ ਤੇ ਜ਼ਿਲ੍ਹਾ ਅੰਕੜਾ ਅਫ਼ਸਰ ਨੀਰਜ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।