
ਅਸਲਾ ਧਾਰਕ ਲਾਇਸੈਂਸੀ ਹਥਿਆਰ ਥਾਣੇ ਵਿਚ ਜਮ੍ਹਾਂ ਕਰਵਾਉਣ- ਐਸ ਐਚ ਓ ਪੋਜੇਵਾਲ
ਸੜੋਆ - ਚੋਣ ਕਮਿਸ਼ਨਰ ਤੇ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਮਾਨਯੋਗ ਐਸ ਐਸ ਪੀ ਡਾਕਟਰ ਮਹਿਤਾਬ ਸਿੰਘ ਦੇ ਦਿਸ਼ਾ-ਨਿਰਦੇਸ਼ ਅਤੇ ਡੀ ਐਸ ਪੀ ਸ਼ਾਮ ਸੁੰਦਰ ਦੀਆਂ ਸਖਤ ਹਦਾਇਤਾਂ ਅਨੁਸਾਰ ਥਾਣਾ ਪੋਜੇਵਾਲ ਦੇ ਮੁਖੀ ਐਸ ਆਈ ਸੁਖਵਿੰਦਰਪਾਲ ਸਿੰਘ ਵਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲਾਇਸੈਂਸ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਨਜਦੀਕੀ ਥਾਣੇ ਜਮ੍ਹਾਂ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਉਚ ਅਧਿਕਾਰੀਆਂ ਵਲੋਂ ਜਾਰੀ ਕੀਤੇ
ਸੜੋਆ - ਚੋਣ ਕਮਿਸ਼ਨਰ ਤੇ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਮਾਨਯੋਗ ਐਸ ਐਸ ਪੀ ਡਾਕਟਰ ਮਹਿਤਾਬ ਸਿੰਘ ਦੇ ਦਿਸ਼ਾ-ਨਿਰਦੇਸ਼ ਅਤੇ ਡੀ ਐਸ ਪੀ ਸ਼ਾਮ ਸੁੰਦਰ ਦੀਆਂ ਸਖਤ ਹਦਾਇਤਾਂ ਅਨੁਸਾਰ ਥਾਣਾ ਪੋਜੇਵਾਲ ਦੇ ਮੁਖੀ ਐਸ ਆਈ ਸੁਖਵਿੰਦਰਪਾਲ ਸਿੰਘ ਵਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲਾਇਸੈਂਸ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਨਜਦੀਕੀ ਥਾਣੇ ਜਮ੍ਹਾਂ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਉਚ ਅਧਿਕਾਰੀਆਂ ਵਲੋਂ ਜਾਰੀ ਕੀਤੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇਗੀ। ਉਹਨਾਂ ਆਖਿਆ ਕਿ ਜਿਹਨਾਂ ਕੋਲ ਲਾਇਸੈਂਸੀ ਅਸਲਾ ਹੈ ਉਹ ਸੰਬੰਧਿਤ ਥਾਣੇ ਜਾਂ ਮਾਨਤਾ ਪ੍ਰਾਪਤ ਗੰਨ ਹਾਊਸ ਪਾਸ ਜਮ੍ਹਾ ਕਰਵਾ ਕੇ ਰਸੀਦ ਪ੍ਰਾਪਤ ਕਰਕੇ ਥਾਣੇ ਸੂਚਿਤ ਕਰਨ। ਅਗਰ ਫਿਰ ਵੀ ਕਿਸੇ ਅਸਲਾ ਧਾਰਕ ਨੇ ਇਸ ਸੁਨੇਹੇ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਕਮ ਚੋਣ ਅਫਸਰ ਤੇ ਐਸ ਐਸ ਪੀ ਨੂੰ ਹੁਕਮਾਂ ਦੀ ਉਲੰਘਣਾ ਕਰਨ ਤੇ ਲਾਇਸੈਂਸ ਕੈਂਸਲ ਕਰਨ ਸੰਬੰਧੀ ਵੀ ਰਿਪੋਰਟ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਇਲਾਕੇ ਦੇ ਲੋਕਾਂ ਦੀ ਜਾਨ ਮਾਲ ਦੀ ਹਿਫਾਜ਼ਤ ਕਰਨਾ ਪੁਲਸ ਦਾ ਮੁੱਢਲਾ ਅਧਿਕਾਰ ਹੈ। ਅਤੇ ਇਸੇ ਤਰ੍ਹਾਂ ਪੁਲਸ ਮੁਲਾਜ਼ਮ ਇਮਾਨਦਾਰੀ ਨਾਲ ਡਿਊਟੀ ਕਰਦੇ ਰਹਿਣਗੇ ਤਾਂ ਜੋ ਇਲਾਕੇ ਦੀ ਜਨਤਾ ਅਮਨ ਅਮਾਨ ਦੀ ਜਿੰਦਗੀ ਜੀਅ ਸਕਣ। ਉਹਨਾਂ ਕਿਹਾ ਕਿ ਸੀਨੀਅਰ ਅਫਸਰਾਂ ਦੀਆਂ ਹਦਾਇਤਾਂ ਤੇ ਇਲਾਕੇ ਵਿੱਚ ਗੜਤ ਵੀ ਤੇਜ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਗਰ ਕੋਈ ਸ਼ੱਕੀ ਵਸਤੂ ਨਜਰ ਆਏ ਤਾਂ ਤੁਰੰਤ ਨਜਦੀਕੀ ਪੁਲਸ ਚੌਂਕੀ ਜਾਂ ਥਾਣੇ ਇਤਲਾਹ ਦਿੱਤੀ ਜਾਵੇ ਇਤਲਾਹ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
