ਵਾਹਨਾਂ ਨਾਲ ਛੇੜਛਾੜ ਕਰ ਰਹੇ ਨਸ਼ੇੜੀ ਨੂੰ ਲੋਕਾਂ ਕੁੱਟਿਆ, ਪਹੁੰਚਾਇਆ ਹਸਪਤਾਲ
ਪਟਿਆਲਾ, 4 ਮਈ - ਪਟਿਆਲਾ ਦੀ ਲੀਲਾ ਭਵਨ ਮਾਰਕੀਟ ਵਿੱਚ ਖੜ੍ਹੀਆਂ ਗੱਡੀਆਂ ਨਾਲ ਛੇੜਛਾੜ ਕਰ ਰਹੇ ਇੱਕ ਨਸ਼ੇੜੀ ਨੂੰ ਲੋਕਾਂ ਚੰਗਾ ਕੁਟਾਪਾ ਚਾੜ੍ਹਿਆ। ਕਿਸੇ ਦੇ ਰੌਲਾ ਪਾਉਣ 'ਤੇ ਕਿ ਇਹ ਨਸ਼ੇੜੀ ਵਾਹਨਾਂ ਦੇ ਸ਼ੀਸ਼ੇ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਲੋਕ ਇਕੱਠੇ ਹੋ ਗਏ ਤੇ ਉਸ ਦੀ ਕੁੱਟਮਾਰ ਕੀਤੀ।

ਮੌਕੇ 'ਤੇ ਪੁਲਿਸ ਮੁਲਾਜ਼ਮ ਵੀ ਪਹੁੰਚ ਗਏ, ਜਿਨ੍ਹਾਂ ਨੇ ਨੌਜਵਾਨ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਪੁਲਿਸ ਨਾਲ ਲੜਨ ਲੱਗ ਪਿਆ, ਜਿਸ ਤੋਂ ਬਾਅਦ ਪੁਲਿਸ ਅਤੇ ਹੋਰ ਲੋਕਾਂ ਨੇ ਉਸਨੂੰ ਵਾਲਾਂ ਅਤੇ ਲੱਤਾਂ ਤੋਂ ਚੁੱਕ ਕੇ ਕਾਰ ਵਿੱਚ ਬਿਠਾ ਕੇ ਹਸਪਤਾਲ ਪਹੁੰਚਾਇਆ। ਪੁਲੀਸ ਚੌਕੀ ਮਾਡਲ ਟਾਊਨ ਦੇ ਮੁਖੀ ਰਣਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਦੇ ਆਉਣ ਤਕ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਸੀ ਅਤੇ ਮਾਨਸਿਕ ਰੋਗੀ ਵਾਂਗ ਵਿਵਹਾਰ ਕਰ ਰਿਹਾ ਸੀ। ਹਸਪਤਾਲ 'ਚ ਇਲਾਜ ਤੋਂ ਬਾਅਦ ਨੌਜਵਾਨ ਦੀ ਹਾਲਤ ਸਥਿਰ ਹੋਣ 'ਤੇ ਸਾਰਾ ਮਾਮਲਾ ਸਾਹਮਣੇ ਆਵੇਗਾ।