ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸਾਬਕਾ ਓ ਐਸ ਡੀ ਰਵਿੰਦਰ ਸਿੰਘ ਨਾਗੀ ਅਕਾਲੀ ਦਲ ਵਿੱਚ ਸ਼ਾਮਿਲ

ਐਸ ਏ ਐਸ ਨਗਰ, 4 ਮਈ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸz. ਚਰਨਜੀਤ ਸਿੰਘ ਚੰਨੀ ਦੇ ਸਾਬਕਾ ਓ ਐਸ ਡੀ ਸz. ਰਵਿੰਦਰ ਸਿੰਘ ਨਾਗੀ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਸਵੰਤ ਸਿੰਘ ਭੁੱਲਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਉਹਨਾਂ ਨੂੰ ਬੀਤੀ ਸ਼ਾਮ ਪੰਜਾਬ ਬਚਾਓ ਯਾਤਰਾ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸz. ਸੁਖਬੀਰ ਸਿੰਘ ਬਾਦਲ ਵਲੋਂ ਸਰੋਪਾ ਦੇ ਕੇ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ ਗਿਆ। ਇਸ ਮੌਕੇ ਸz. ਬਾਦਲ ਨੇ ਕਿਹਾ ਕਿ ਸz. ਨਾਗੀ ਨੂੰ ਪਾਰਟੀ ਵਿੱਚ ਬਣਦਾ ਮਾਣ ਦਿੱਤਾ ਜਾਵੇਗਾ।

ਇਸਤੋਂ ਪਹਿਲਾਂ ਪਾਰਟੀ ਵਿੱਚ ਸ਼ਾਮਿਲ ਹੋਣ ਲਈ ਰਵਾਨਾ ਹੋਣ ਤੋਂ ਪਹਿਲਾਂ ਇਕੱਠ ਦੌਰਾਨ ਪਾਰਟੀ ਦੇ ਮੀਤ ਪ੍ਰਧਾਨ ਸz.ਜਸਵੰਤ ਸਿੰਘ ਭੁੱਲਰ ਨੇ ਕਿਹਾ ਕਿ ਅਕਾਲੀ ਦਲ ਹੀ ਇਕਲੌਤੀ ਪਾਰਟੀ ਹੈ ਜਿਹੜੀ ਦਿੱਲੀ ਦਰਬਾਰ ਨਾਲ ਟੱਕਰ ਲੈ ਕੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ ਇਸ ਲਈ ਸਾਰਿਆਂ ਨੂੰ ਮਿਲ ਕੇ ਪਾਰਟੀ ਨੂੰ ਮਜਬੂਤ ਕਰਨ ਲਈ ਇੱਕ ਹੋ ਕੇ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਰਟੀ ਦੇ ਪੀ ਏ ਸੀ ਮੈਂਬਰ ਮਨਜੀਤ ਸਿੰਘ ਮਾਨ, ਪ੍ਰਦੀਪ ਸਿੰਘ ਭਾਰਜ, ਕਰਮ ਸਿੰਘ ਬਬਰਾ ਅਤੇ ਗੁਰਚਰਨ ਸਿੰਘ ਨੰਨੜਾ ਤੋਂ ਇਲਾਵਾ ਰਾਮਗੜ੍ਹੀਆ ਭਾਈਚਾਰੇ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਕਲਸੀ, ਨਰਿੰਦਰ ਸਿੰਘ ਸੰਧੂ, ਸੂਰਤ ਸਿੰਘ ਕਲਸੀ (ਪ੍ਰਧਾਨ ਰਾਮਗੜ੍ਹੀਆ ਸਭਾ, ਮੁਹਾਲੀ), ਨਿਰਮਲ ਸਿੰਘ ਸਭਰਵਾਲ, ਦੀਦਾਰ ਸਿੰਘ ਕਲਸੀ, ਲਖਵੀਰ ਸਿੰਘ ਹੂੰਝਣ, ਬਲਵਿੰਦਰ ਸਿੰਘ ਕਲਸੀ, ਜਸਪਾਲ ਸਿੰਘ ਵਿਰਕ, ਨਰਾਇਣ ਸਿੰਘ, ਸੁਰਜੀਤ ਸਿੰਘ ਮਠਾੜੂ, ਸੁਰਿੰਦਰ ਸਿੰਘ ਜੰਡੂ, ਲਖਬੀਰ ਸਿੰਘ ਸੰਧੂ, ਤਰਸੇਮ ਸਿੰਘ ਖੋਖਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।